LUDHIANA ( Rajan ) :- ਦਿੱਲੀ ਦੇ ਵਿੱਚ ਸ਼ਰਾਬ ਨੀਤੀ ਘੁਟਾਲੇ ਦੀ ਜਾਂਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਜਾ ਰਹੀ ਹੈ। ਜਿਸ ਵਿੱਚ ਹੁਣ ਤੱਕ ਆਮ ਆਦਮੀ ਪਾਰਟੀ ਦੇ ਕੈਬਨਟ ਮੰਤਰੀ ਸਣੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਕੇਜਰੀਵਾਲ ਦੀ ਗਿਰਿਫਤਾਰੀ ਤੋਂ ਬਾਅਦ ਹੁਣ ਪੰਜਾਬ ਚ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ਦੀ ਵਾਰੀ ਦੀ ਗੱਲ ਆਖ ਰਹੀਆਂ ਨੇ ਅਤੇ ਦਾਅਵੇ ਕਰ ਰਹੀਆਂ ਹਨ ਕਿ ਪੰਜਾਬ ਦੇ ਵਿੱਚ ਦਿੱਲੀ ਨਾਲੋਂ ਵੀ ਵੱਡੇ ਸ਼ਰਾਬ ਨੀਤੀ ਦੇ ਵਿੱਚ ਘੁਟਾਲਾ ਹੋਇਆ ਹੈ। ਜਿਸ ਦੀ ਜਾਂਚ ਦੇ ਵਿੱਚ ਵੱਡੇ ਖੁਲਾਸੇ ਹੋ ਸਕਦੇ ਹਨ ਇਸ ਨੂੰ ਲੈ ਕੇ ਬੀਤੇ ਦਿਨੀ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਈਡੀ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਵਿੱਚ ਵੀ ਸ਼ਰਾਬ ਨੀਤੀ ਦੀ ਜਾਂਚ ਕਰਾਵੇ। ਸੁਨੀਲ ਜਾਖੜ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਘੁਟਾਲੇ ਹੋਏ ਹਨ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਵਿੱਚ ਵੀ ਦਿੱਲੀ ਸਰਕਾਰ ਦੇ ਮਾਡਲ ਨੂੰ ਹੀ ਲਾਗੂ ਕੀਤਾ ਸੀ ਇਸ ਕਰਕੇ ਘੁਟਾਲਾ ਸਿਰਫ ਦਿੱਲੀ ਵਿੱਚ ਹੀ ਨਹੀਂ ਸਗੋਂ ਪੰਜਾਬ ਚ ਵੀ ਹੋਇਆ ਹੈ।
ਇਸ ਮੁੱਦੇ ਨੂੰ ਲੈ ਕੇ ਭਾਜਪਾ ਲਗਾਤਾਰ ਅਕਰਮਕ ਹੋ ਰਹੀ ਹੈ ਆਮ ਆਦਮੀ ਪਾਰਟੀ ਤੇ ਸਵਾਲ ਖੜੇ ਕਰ ਰਹੀ ਹੈ ਉੱਥੇ ਹੀ ਲੁਧਿਆਣਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਤਿਮਾਨ ਨੇ ਵੀ ਕਿਹਾ ਹੈ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਉਹਨਾਂ ਨੇ ਪੰਜਾਬ ਦੇ ਵਿੱਚ ਵੀ ਦਿੱਲੀ ਦਾ ਪੂਰਾ ਮਾਡਲ ਲਾਗੂ ਕਰਨ ਦੇ ਦਾਅਵੇ ਕੀਤੇ ਸਨ ਉਸੇ ਤਰਜ ਤੇ ਮੁਹੱਲਾ ਕਲੀਨਿਕ ਖੋਲੇ ਗਏ ਸਨ ਅਤੇ ਹੁਣ ਉਹਨਾਂ ਕਿਹਾ ਕਿ ਦਿੱਲੀ ਦੀ ਸ਼ਰਾਬ ਨੀਤੀ ਦੀ ਤਰਜ ਤੇ ਹੀ ਪੰਜਾਬ ਦੇ ਵਿੱਚ ਵੀ ਸ਼ਰਾਬ ਨੀਤੀ ਤਿਆਰ ਕੀਤੀ ਗਈ ਸੀ। ਉਹਨਾਂ ਕਿਹਾ ਕਿ ਬਕਾਇਦਾ ਇਸ ਸਬੰਧੀ ਪੰਜਾਬ ਦੇ ਵਿੱਚ ਬੈਠਕਾਂ ਵੀ ਹੋਈਆਂ ਹਨ ਇਸ ਕਰਕੇ ਇਸ ਦੀ ਜਾਂਚ ਹੋਣੀ ਬੇਹਦ ਜਰੂਰੀ ਹੈ ,,, ਜਦੋਂ ਕਿ ਦੂਜੇ ਪਾਸੇ ਕਾਂਗਰਸ ਇਸ ਮੁੱਦੇ ਤੇ ਦੁਚਿੱਤੀ ਚ ਫਸੀ ਹੋਈ ਵਿਖਾਈ ਦੇ ਰਹੀ ਹੈ। ਇੱਕ ਪਾਸੇ ਜਿੱਥੇ ਕੁਝ ਕਾਂਗਰਸ ਦੇ ਲੀਡਰ ਆਮ ਆਦਮੀ ਪਾਰਟੀ ਦਾ ਇਸ ਮੁੱਦੇ ਨੂੰ ਲੈ ਕੇ ਬਚਾਅ ਕਰ ਰਹੇ ਹਨ ਅਤੇ ਅਰਵਿੰਦ ਕੇਜਰੀਵਾਲ ਦਾ ਸਮਰਥਨ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਕਾਂਗਰਸ ਦੇ ਕੁਝ ਲੀਡਰ ਆਮ ਆਦਮੀ ਪਾਰਟੀ ਤੇ ਹੀ ਸਵਾਲ ਖੜੇ ਕਰ ਰਹੇ ਹਨ ਰਵਨੀਤ ਬਿੱਟੂ ਵੱਲੋਂ ਵੀ ਬੀਤੇ ਦਿਨੀ ਸੋਸ਼ਲ ਮੀਡੀਆ ਤੇ ਇੱਕ ਬਿਆਨ ਜਾਰੀ ਕਰਕੇ ਅਰਵਿੰਦ ਕੇਜਰੀਵਾਲ ਤੇ ਸਵਾਲ ਖੜੇ ਕਰਦੇ ਹਾਂ ਦਿੱਲੀ ਦੀ ਸ਼ਰਾਬ ਨੀਤੀ ਦੇ ਵਿੱਚ ਹੋਏ ਵੱਡੇ ਘੋਟਾਲਿਆਂ ਦਾ ਦਾਅਵਾ ਕਰਨ ਦੀ ਗੱਲ ਕਹੀ ਗਈ ਸੀ ਅਤੇ ਕਿਹਾ ਸੀ ਕਿ ਇਸੇ ਕਾਰਨ ਮੰਤਰੀਆਂ ਅਤੇ ਮੁੱਖ ਮੰਤਰੀ ਨੂੰ ਖੁਦ ਜੇਲ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ ਹੈ। ਜਦੋਂ ਕਿ ਇਸ ਸਬੰਧੀ ਅੱਜ ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਸਾਬਕਾ ਐਮਐਲਏ ਕੁਲਦੀਪ ਵੈਦ ਨੂੰ ਇਹ ਸਵਾਲ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਭਾਜਪਾ ਰਾਜਨੀਤਿਕ ਬਦਲਾਖੋਰੀ ਕਰ ਰਹੀ ਹੈ। ਉਹਨਾਂ ਕਿਹਾ ਕਿ ਰਾਜਨੀਤਿਕ ਬਦਲਾਖੋਰੀ ਕਰਕੇ ਇਹ ਸਭ ਹੋ ਰਿਹਾ ਹੈ ਉਹਨਾਂ ਕਿਹਾ ਕਿ ਈਡੀ ਨੇ ਸਾਫ ਕੀਤਾ ਹੈ ਕਿ ਜੋ ਇਸ ਮਾਮਲੇ ਦਾ ਕਿੰਗ ਪਿਨ ਹੈ ਉਹ ਅਰਵਿੰਦ ਕੇਜਰੀਵਾਲ ਨਹੀਂ ਸਕੋ ਸ਼ਰਦ ਹੈ ਉਹਨਾਂ ਕਿਹਾ ਕਿ ਸ਼ਰਦ ਨੇ ਭਾਜਪਾ ਨੂੰ ਵੀ ਇਲੈਕਟਰੋਲ ਬੋਂਡ ਲਗਭਗ 55 ਕਰੋੜ ਰੁਪਏ ਦੇ ਦਿੱਤੇ ਹਨ ਉਹਨਾਂ ਕਿਹਾ ਕਿ ਇਸ ਮਾਮਲੇ ਨੂੰ ਰਫਾ ਦਫਾ ਕਰ ਦਿੱਤਾ ਗਿਆ ,, ਉੱਥੇ ਹੀ ਅਕਾਲੀ ਦਲ ਵੱਲੋਂ ਵੀ ਇਸ ਨੂੰ ਲੈ ਕੇ ਕਿਹਾ ਗਿਆ ਹੈ ਕੀ ਹਰਸਿਮਰਤ ਕੌਰ ਬਾਦਲ ਵੱਲੋਂ ਪਹਿਲਾਂ ਹੀ ਸੰਸਦ ਵਿੱਚ ਇਹ ਮੁੱਦਾ ਚੁੱਕਿਆ ਗਿਆ ਸੀ ਅਤੇ ਲਿਖਤੀ ਸਕਾਇਤ ਦਿੱਤੀ ਗਈ ਸੀ ਉਹਨਾਂ ਨੇ ਕਿਹਾ ਕਿ ਜੇਕਰ ਦਿੱਲੀ ਵਿੱਚ 300 ਕੁਝ ਕਰੋੜ ਦਾ ਘਪਲਾ ਹੈ ਤਾਂ ਪੰਜਾਬ ਵਿੱਚ ਹਜ਼ਾਰਾਂ ਕਰੋੜ ਦਾ ਘਪਲਾ ਸਾਹਮਣੇ ਆਏਗਾ। ਜਹਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਵੀ ਉਹਨਾਂ ਨੇ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਕਿਹਾ ਸਰਕਾਰ ਨੂੰ ਇਸ ਗੱਲ ਸਬੰਧੀ ਜਿੰਮੇਵਾਰੀ ਲੈਂਦੇ ਹੋਏ ਸਖਤ ਕਦਮ ਚੁੱਕਣੇ ਚਾਹੀਦੇ ਹਨ।
Post a Comment