ਲੁਧਿਆਣਾ (Rajan) :- ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ 34 ਅਧੀਨ ਬੇਗੋਆਣਾ ਮੁਹੱਲਾ ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਇਲਾਕੇ ਦੀਆਂ ਸੜਕਾਂ ਦੀ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਸਾਰ ਨਹੀਂ ਲਈ ਗਈ ਅਤੇ ਹੁਣ ਲੋਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 1.21 ਕਰੋੜ ਰੁਪਏ ਖਰਚ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਸੀ ਅਤੇ ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਇੱਥੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਸੀ ਅਤੇ ਅਕਸਰ ਰਾਹਗੀਰ ਦੁਰਘਟਨਾਵਾਂ ਦੇ ਸ਼ਿਕਾਰ ਹੁੰਦੇ ਸੀ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਲੋਕਾਂ ਦੀ ਆਵਾਜਾਈ ਸੁਖਾਵੀਂ ਹੋਵੇਗੀ ਉੱਥੇ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ।
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ਼ਾਂ ਲਈ ਗਰਾਂਟਾਂ ਦੇ ਗੱਫੇ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਸੂਬਾ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿ ਸਕੇ।
Post a Comment