ਲੁਧਿਆਣਾ ( Rajan ) :- ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿੱਚ ਪੰਜ ਕੈਬਿਨੇਟ ਮੰਤਰੀ ਹਨ ਜਿਨਾਂ ਚ ਕੁਲਦੀਪ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬਲਬੀਰ ਸਿੰਘ ਅਤੇ ਗੁਰਮੀਤ ਸਿੰਘ ਖੁਡੀਆਂ ਦਾ ਨਾਂ ਵੀ ਸ਼ਾਮਿਲ ਹੈ। ਅੱਜ ਲੁਧਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚ ਚੱਲ ਰਹੇ ਦੋ ਦਿਨ ਹੀ ਕਿਸਾਨ ਮੇਲੇ ਚ ਸ਼ਿਰਕਤ ਕਰਨ ਪਹੁੰਚੇ ਕੈਬਿਨੇਟ ਮੰਤਰੀ ਅਤੇ ਲੋਕ ਸਭਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਟਿਕਟ ਮਿਲਣ ਤੇ ਪਾਰਟੀ ਦਾ ਤੇ ਹਾਈ ਕਮਾਂਡ ਦਾ ਧੰਨਵਾਦ ਕੀਤਾ ਤੇ ਨਾਲ ਹੀ ਕਿਹਾ ਕਿ ਇਹ ਫੈਸਲਾ ਹਾਈ ਕਮਾਨ ਦਾ ਹੈ ਉਹਨਾਂ ਨੇ ਕਿਹਾ ਕਿ ਉਹਨਾਂ ਤੇ ਭਰੋਸਾ ਜਤਾਇਆ ਗਿਆ ਹੈ। ਉਹਨਾਂ ਕਿਹਾ ਕਿ ਪਹਿਲਾ ਲੋਕਾਂ ਨੇ ਉਹਨਾਂ ਨੂੰ ਵਿਧਾਨ ਸਭਾ ਦੇ ਵਿੱਚ ਚੁਣ ਕੇ ਭੇਜਿਆ ਉਹਨਾਂ ਨੂੰ ਵੱਡਾ ਹੁੰਗਾਰਾ ਦਿੱਤਾ ਅਤੇ ਹੁਣ ਉਹਨਾਂ ਨੂੰ ਲੋਕ ਸਭਾ ਚੋਣਾਂ ਦੇ ਵਿੱਚ ਟਿਕਟ ਦਿੱਤੀ ਗਈ ਹੈ।
ਆਮ ਆਦਮੀ ਪਾਰਟੀ ਨੇ ਕੈਬਿਨਟ ਮੰਤਰੀਆਂ ਤੇ ਜਿਤਾਇਆ ਭਰੋਸਾ ਦਿੱਤੀ ਟਿਕਟ ਬਠਿੰਡਾ ਤੋਂ ਗੁਰਮੀਤ ਖੁੱਡੀਆਂ ਬਣੇ ਉਮੀਦਵਾਰ ਪਾਰਟੀ ਦਾ ਕੀਤਾ ਧੰਨਵਾਦ
0
Post a Comment