ਲੁਧਿਆਣਾ ( Rajan ) :- 23 ਮਾਰਚ 1931 ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦ ਕੀਤਾ ਗਿਆ ਸੀ। ਸ਼ਹੀਦਾਂ ਦੀ ਸ਼ਹਾਦਤ ਦੇ ਚਲਦਿਆਂ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਨ ਰਹੇ ਹਾਂ। ਲੁਧਿਆਣਾ ਬਹੁਤ ਵੱਡੀ ਗਿਣਤੀ ਵਿੱਚ ਲੋਕ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪਹੁੰਚੇ। ਜਿੱਥੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ ਉਥੇ ਹੀ ਸਕੂਲੀ ਬੱਚਿਆਂ ਨੇ ਵੀ ਸ਼ਹੀਦਾਂ ਦੇ ਚਰਨਾਂ ਵਿਚ ਨਮਨ ਕੀਤਾ । ਇਸ ਮੌਕੇ ਤੇ ਬੋਲਦੇ ਹੋਏ ਆਮ ਆਦਮੀ ਪਾਰਟੀ ਦੇ
ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦੇ ਸਦਕਾਂ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ । ਉਹਨਾਂ ਨੇ ਨੌਜਵਾਨ ਪੀੜੀ ਨੂੰ ਸ਼ਹੀਦਾਂ ਦੀ ਦਿੱਤੀ ਸਿਹਤ ਉੱਪਰ ਚੱਲਣ ਦੀ ਅਪੀਲ ਕੀਤੀ ਹ ਤੇ ਕਿਹਾ ਕਿ ਇਸ ਦਿਨ ਪ੍ਰਣ ਲੈਣਾ ਚਾਹੀਦਾ ਹੈ ਕਿ ਬੁਰਾਈਆਂ ਨੂੰ ਛੱਡ ਕੇ ਸ਼ਹੀਦਾਂ ਦੇ ਦਿਖਾਈ ਮਾਰਗ ਉੱਪਰ ਚੱਲਣਗੇ। ਉਥੇ ਹੀ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਵੀ ਭਾਜਪਾ ਉੱਪਰ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਭਾਜਪਾ ਵੱਲੋਂ ਬਦਲੇ ਦੀ
ਰਾਜਨੀਤੀ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਕੇਜਰੀਵਾਲ ਨੂੰ ਤਾਂ ਗ੍ਰਿਫਤਾਰ ਕਰ ਲਿਆ ਹੈ ਪਰ ਉਹਨਾਂ ਦੀ ਸੋਚ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਦਾ। ਉਹਨਾਂ ਨੇ ਗਿਰਫਤਾਰੀ ਉੱਪਰ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਲੋਕਤੰਤਰ ਦੀ ਹੱਤਿਆ ਕਰਨਾ ਚਾਹੁੰਦੀ ਹੈ ਭਾਜਪਾ। ਉਹਨਾਂ ਨੇ ਪੰਜਾਬ ਵਿੱਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਵੀ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਥੇ ਹੀ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ਕੀ
ਪੰਜਾਬ ਉੱਪਰ ਅਗਲੇਰੀ ਕਾਰਵਾਈ ਹੋਵੇਗੀ ਨੂੰ ਲੈ ਕੇ ਵੀ ਕਿਹਾ ਕਿ ਉਹਨਾਂ ਵੱਲੋਂ ਪਾਰਟੀਆਂ ਹੀ ਬਦਲੀਆਂ ਗਈਆਂ ਹਨ। ਉਥੇ ਹੀ ਇਸ ਮੌਕੇ ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀ ਸ਼ਹੀਦਾਂ ਨੂੰ ਨਮਨ ਕੀਤਾ ਤੇ ਕਿਹਾ ਪਾਏ
ਪੂਰਨਿਆਂ ਤੇ ਚੱਲਣਾ ਚਾਹੀਦਾ ਹੈ । ਉਹਨਾਂ ਨੇ ਕਿਹਾ ਕਿ ਭਾਜਪਾ ਵੱਲੋਂ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲੋਕਤੰਤਰ ਦੀ ਹੱਤਿਆ ਕੀਤੀ ਗਈ ਹੈ।। ਕਿਆ ਇਸ ਨਾਲ ਹੋਰ ਤਾਕਤਵਰ ਹੋਵੇਗੀ ਆਮ ਆਦਮੀ ਪਾਰਟੀ ਅਤੇ ਵੱਡੀ ਜਿੱਤ ਪ੍ਰਾਪਤ ਕਰੇਗੀ ਲੋਕ ਸਭਾ ਚੋਣਾਂ ਵਿੱਚ। ਉੱਥੇ ਹੀ ਸਕੂਲੀ ਬੱਚੇ ਵੀ ਇਸ ਮੌਕੇ ਤੇ ਸ਼ਹੀਦਾਂ ਨੂੰ ਨਮਨ ਕਰਨ ਪਹੁੰਚੇ ਉਹਨਾਂ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹੀਦੀ ਕਾਰਨ ਹੀ ਅਸੀਂ ਆਜ਼ਾਦੀ ਦਾ ਨਿਘ ਮਾਣ ਰਹੇ ਹਾਂ ਇਹਨਾਂ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ।
Post a Comment