ਲੁਧਿਆਣਾ ( Rajan ) :- ਲੁਧਿਆਣਾ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਜਿੱਥੇ ਵਿਦੇਸ਼ ਜਾਣ ਲਈ ਵੀਜ਼ਾ ਨਾ ਲੱਗਣ ਤੋਂ ਬਾਅਦ ਪਰੇਸ਼ਾਨ ਇੱਕ ਵਿਅਕਤੀ ਪਾਸੋਂ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਗਈ। ਮ੍ਰਿਤਕ ਜਸਵੀਰ ਸਿੰਘ ਦੀ ਉਮਰ ਕਰੀਬ 34 ਸਾਲ ਸੀ ਅਤੇ ਉਸ ਦੀ ਇੱਕ ਬੇਟੀ ਵੀ ਹੈ। ਜਾਂਚ ਅਫਸਰ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਰਾਤ ਕਰੀਬ 2.30 ਵਜੇ ਘਟਨਾ ਸਬੰਧੀ ਸੂਚਨਾ ਮਿਲੀ ਸੀ ਕਿ ਮਿਲਰਗੰਜ ਇਲਾਕੇ ਵਿੱਚ ਕਿਸੇ ਨੌਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਗਈ ਹੈ। ਸੂਚਨਾ ਮਿਲਦਿਆਂ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਹੈ ਕਿ ਵੀਜਾ ਨਾ ਲੱਗਣ ਕਾਰਨ ਜਸਵੀਰ ਮਾਨਸਿਕ ਤੌਰ ਤੇ ਪਰੇਸ਼ਾਨ ਸੀ ਅਤੇ ਇਹਨਾਂ ਹਾਲਾਤਾਂ ਵਿੱਚ ਉਸਨੇ ਇਹ ਕਦਮ ਚੁੱਕਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Post a Comment