ਲੁਧਿਆਣਾ ( Rajan ) :- ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੀਰਵਾਰ ਨੂੰ ਟੈਕਸਟਾਈਲ ਕਲੋਨੀ (ਇੰਡਸਟਰੀ ਇਲਾਕੇ - ਵਾਰਡ ਨੰਬਰ 30) ਵਿੱਚ ਸੜਕਾਂ ਦੇ ਪੁਨਰ ਨਿਰਮਾਣ ਲਈ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਇਹ ਪ੍ਰੋਜੈਕਟ 36 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ।ਵਿਧਾਇਕ ਪਰਾਸ਼ਰ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸੜਕਾਂ ਦਾ ਬੁਰਾ ਹਾਲ ਸੀ ਕਿਉਂਕਿ ਰਵਾਇਤੀ ਪਾਰਟੀਆਂ ਬੁਨਿਆਦੀ ਢਾਂਚਾ ਵਿਕਸਤ ਕਰਨ ਵਿੱਚ ਅਸਫਲ ਰਹੀਆਂ ਸਨ। ਹੁਣ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਪ੍ਰਾਜੈਕਟ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।ਵਿਧਾਇਕ ਪਰਾਸ਼ਰ ਨੇ ਅੱਗੇ ਦੱਸਿਆ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ।ਉਦਘਾਟਨੀ ਸਮਾਰੋਹ ਦੌਰਾਨ ਨਿਰਮਲ ਵਿਰਕ, ਨੇਕ ਚੰਦ, ਰਮੇਸ਼ ਸ਼ਰਮਾ, ਸੰਨੀ ਸੂਦ, ਸੰਦੀਪ ਸਿਸੋਦੀਆ, ਕੁਲਦੀਪ ਸਿੰਘ ਪੱਪੂ, ਵਿਨੈ, ਪਿੰਕੀ ਧਵਨ ਆਦਿ ਵੀ ਹਾਜ਼ਰ ਸਨ।
Post a Comment