ਲੁਧਿਆਣਾ ( Rajan ) :- ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਜਗਦੀਸ਼ ਸਿੰਘ ਗਰਚਾ ਅਤੇ ਉਹਨਾਂ ਦੇ ਸਾਥੀਆਂ ਨੂੰ ਪਾਰਟੀ 'ਚ ਮੁੜ ਸ਼ਾਮਿਲ ਕਰਵਾਇਆ ਹੈ। ਇਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਉਹਨਾਂ ਨੇ ਵਿਰੋਧੀ ਪਾਰਟੀਆਂ ਤੇ ਜੰਮ ਕੇ ਨਿਸ਼ਾਨਾ ਸਾਧਿਆ ਉਹਨਾਂ ਨੇ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਨੂੰ ਸਿਰਫ ਲੁੱਟਣ ਆਉਂਦੀਆਂ ਹਨ। ਇਸ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਤੇ ਵੀ ਸਵਾਲ ਚੁੱਕੇ ਹਨ। ਇਸ ਦੌਰਾਨ ਉਹਨਾਂ ਨੇ ਰਵਨੀਤ ਸਿੰਘ ਬਿੱਟੂ ਦੇ ਕਾਂਗਰਸ ਛੱਡ ਬੀਜੇਪੀ ਸ਼ਾਮਿਲ ਹੋਣ ਤੇ ਬੋਲਦੇ ਹੋਏ ਕਿਹਾ ਕਿ ਜਿਸ ਨੂੰ ਲੁਧਿਆਣਾ ਦੀ ਜਨਤਾ ਚੋਣਾਂ ਤੇ ਸਬਕ ਸਿਖਾਉਣ ਨੂੰ ਫਿਰਦੀ ਹੈ ਇਸਨੂੰ ਬੀਜੇਪੀ ਆਪਣੇ ਪਾਰਟੀ 'ਚ ਸ਼ਾਮਿਲ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਹਿੱਤ ਦੀ ਗੱਲ ਕਰਦੀ ਹੈ ਇਸ ਲਈ ਉਹਨਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇੱਕ ਛੱਤ ਹੇਠਾਂ ਇਕੱਠੇ ਹੋਣ ਤਾਂ ਕਿ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਕੀਤੀ ਜਾ ਸਕੇ।
ਲੁਧਿਆਣਾ ਪਹੁੰਚੇ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਜਗਦੀਸ਼ ਗਰਚਾ ਨੂੰ ਪਾਰਟੀ 'ਚ ਕਰਵਾਇਆ ਮੁੜ ਸ਼ਾਮਿਲ, ਵਿਰੋਧੀ ਪਾਰਟੀਆਂ ਤੇ ਜੰਮ ਕੇ ਸਾਧਿਆ ਨਿਸ਼ਾਨਾ।
byPunjab Live
-
0
Post a Comment